ਲੁਧਿਆਣਾ/ਬਿਊਰੋ ਨਿਊਜ਼ :
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਪਿਛਲੇ ਸਾਲ ਸਥਾਪਤ ਕੀਤੇ ਗਏ ਸ. ਗੁਰਸ਼ਰਨ ਸਿੰਘ ਨਾਟਕਕਾਰ ਪੁਰਸਕਾਰ ਅਤੇ ਪ੍ਰੋ. ਨਿਰਪਜੀਤ ਕੌਰ ਗਿੱਲ ਯਾਦਗਾਰੀ ਪੁਰਸਕਾਰ ਪਹਿਲੇ ਸਾਲ ਪ੍ਰਸਿੱਧ ਨਾਟਕਕਾਰ ਪ੍ਰੋ. ਅਜਮੇਰ ਸਿੰਘ ਔਲਖ ਅਤੇ ਗੌਰਮਿੰਟ ਕਾਲਜ ਲੁਧਿਆਣਾ ਵਿੱਚ ਲਗਭਗ 35 ਸਾਲ ਪੋਸਟ ਗਰੈਜੂਏਟ ਪੰਜਾਬੀ ਅਧਿਆਪਨ ਲਈ ਕਾਰਜਸ਼ੀਲ ਰਹੇ ਪ੍ਰੋ. ਤੇਜ ਕੌਰ ਦਰਦੀ ਨੂੰ ਦੇਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਸਥਾਪਤ ਪੁਰਸਕਾਰਾਂ ਸਬੰਧੀ ਚੋਣ ਕਮੇਟੀ ਦੀ ਮੀਟਿੰਗ ਡਾ. ਐਸ.ਪੀ. ਸਿੰਘ ਸਾਬਕਾ ਵਾਈਸ ਚਾਂਸਲਰ ਦੀ ਪ੍ਰਧਾਨਗੀ ਹੇਠ ਪੰਜਾਬੀ ਭਵਨ ਵਿਖੇ ਹੋਈ।
ਵਾਲੇ ਪ੍ਰੋ: ਅਜਮੇਰ ਸਿੰਘ ਔਲਖ ਜਿਥੇ 20 ਤੋਂ ਵੱਧ ਨਾਟਕਾਂ ਦੇ ਸਿਰਜਕ ਹਨ, ਉਥੇ ਭਾਰਤੀ ਸਾਹਿਤ ਅਕਾਡਮੀ ਪੁਰਸਕਾਰ ਵਿਜੇਤਾ ਹਨ। ਪ੍ਰੋ. ਤੇਜ ਕੌਰ ਦਰਦੀ ਨੇ ਲੋਕ ਕਵੀ ਗਿਆਨੀ ਰਾਮ ਨਰਾਇਣ ਸਿੰਘ ਦਰਦੀ ਦੀ ਜੀਵਨ ਸਾਥਣ ਹੋਣ ਕਾਰਨ ਪੰਜਾਬੀ ਸੂਬਾ ਮੋਰਚੇ ਵਿੱਚ ਵੀ ਸਮੁੱਚੇ ਪਰਿਵਾਰ ਨਾਲ ਕੈਦ ਕੱਟੀ ਸੀ।
ਅਕਾਡਮੀ ਦੇ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਵਿਚ ਇੱਕੀ-ਇੱਕੀ ਹਜ਼ਾਰ ਰੁਪਏ, ਦੋਸ਼ਾਲੇ ਅਤੇ ਸਨਮਾਨ ਪੱਤਰ ਭੇਟਾ ਕੀਤੇ ਜਾਣਗੇ। ਪੁਰਸਕਾਰ ਚੋਣ ਕਮੇਟੀ ਵਿੱਚ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਡਾ. ਸੁਰਜੀਤ ਸਿੰਘ, ਜਨਰਲ ਸਕੱਤਰ ਡਾ. ਅਨੂਪ ਸਿੰਘ, ਪ੍ਰੋ. ਨਿਰੰਜਨ ਤਸਨੀਮ, ਮੀਤ ਪ੍ਰਧਾਨ ਸ੍ਰੀ ਸੁਰਿੰਦਰ ਕੈਲੇ, ਸਾਬਕਾ ਜਨਰਲ ਸਕੱਤਰ ਪ੍ਰਿੰ. ਪ੍ਰੇਮ ਸਿੰਘ ਬਜਾਜ ਅਤੇ ਪ੍ਰੋ. ਰਵਿੰਦਰ ਭੱਠਲ, ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਸ਼ਾਮਲ ਹੋਏ।
↧
ਪੰਜਾਬੀ ਸਾਹਿਤ ਅਕਾਡਮੀ ਵੱਲੋਂ ਪ੍ਰੋ. ਔਲਖ ਤੇ ਪ੍ਰੋ. ਦਰਦੀ ਨੂੰ ਪੁਰਸਕਾਰ ਦੇਣ ਦਾ ਐਲਾਨ
↧